Isaiah 57:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ। ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ, ਤੁਸੀਂ ਉਨ੍ਹਾਂ ਦੇ ਨਗਨ ਸਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ। ਤੁਸੀਂ ਮੇਰੇ ਨਾਲ ਸੀ, ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ। ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ। ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ ਅਤੇ ਦਰਵਾਜ਼ਿਆਂ ਦੇ ਰੱਖਨਿਆਂ ਓਹਲੇ ਛੁਪਾ ਦਿੰਦੇ ਹੋ। ਅਤੇ ਤੁਸੀਂ ਫ਼ੇਰ ਜਾਂਦੇ ਹੋ ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੈਂ ਆਪਣੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੈਂ ਓਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਓਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ!