Isaiah 58:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਸਬਤ ਲਈ ਆਪਣੇ ਪੈਰ ਮੇਰੇ ਪਵਿੱਤ੍ਰ ਦਿਨ ਵਿੱਚ ਆਪਣੀ ਭਾਉਣੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਨੂੰ ਉੱਤਮ, ਅਤੇ ਯਹੋਵਾਹ ਦਾ ਪਵਿੱਤ੍ਰ ਦਿਨ ਆਦਰਵੰਤ ਆਖੇਂ, ਜੇ ਤੂੰ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਭਾਉਣੀ ਨੂੰ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,