Isaiah 58:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਸਿਆਨਣ ਵਿੱਚ ਖੁਸ਼ ਹੁੰਦੇ ਹਨ, ਇੱਕ ਕੌਮ ਵਾਂਙੁ ਜਿਹ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮ-ਨਾਮੇ ਨੂੰ ਨਹੀਂ ਤਿਆਗਿਆ, ਓਹ ਧਰਮ ਦੇ ਨਿਆਉਂ ਮੈਥੋਂ ਪੁੱਛਦੇ ਹਨ, ਓਹ ਪਰਮੇਸ਼ੁਰ ਦੇ ਨੇੜੇ ਹੋਣ ਵਿੱਚ ਖੁਸ਼ ਹੁੰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।