Isaiah 58:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?” ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਕਿਉਂ ਵਰਤ ਰੱਖਿਆ ਅਤੇ ਤੂੰ ਵੇਖਦਾ ਨਹੀਂ? ਅਸਾਂ ਕਿਉਂ ਆਪਣੀਆਂ ਜਾਨਾਂ ਨੂੰ ਦੁਖ ਦਿੱਤਾ ਅਤੇ ਤੂੰ ਖਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।