Isaiah 58:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਏਹ ਇਹੋ ਜਿਹਾ ਵਰਤ ਹੈ ਜਿਹ ਨੂੰ ਮੈਂ ਚੁਣਾਂ, ਇੱਕ ਦਿਨ ਜਿਹ ਦੇ ਵਿੱਚ ਆਦਮੀ ਆਪਣੀ ਜਾਨ ਨੂੰ ਦੁਖ ਦੇਵੇ? ਭਲਾ, ਉਹ ਕਾਨੇ ਵਾਂਙੁ ਆਪਣਾ ਸਿਰ ਝੁਕਾਵੇ, ਅਤੇ ਤੱਪੜ ਅਤੇ ਸੁਆਹ ਵਿਛਾਵੇਂ? ਭਲਾ, ਤੂੰ ਇਹ ਨੂੰ ਵਰਤ ਆਖੇਂਗਾ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?