Isaiah 58:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਨਹੀਂ ਭਈ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ ਘਰੇ ਮਸਕੀਨਾਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਨੰਗੇ ਨੂੰ ਵੇਖੋ ਤਾਂ ਉਸ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?