Isaiah 58:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੇਰਾ ਚਾਨਣ ਫ਼ਜਰ ਵਾਂਙੁ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਉੱਘੜ ਪਵੇਗੀ। ਤੇਰਾ ਧਰਮ ਤੇਰੇ ਅੱਗੇ ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।