Isaiah 58:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।” ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਪੁਕਾਰੇਂਗਾ ਅਤੇ ਯਹੋਵਾਹ ਉੱਤਰ ਦੇਵੇਗਾ, ਤਦ ਤੂੰ ਦੁਹਾਈ ਦੇਵੇਂਗਾ ਅਤੇ ਉਹ ਆਖੇਗਾ, ਮੈਂ ਹੈਗਾ। ਜੇ ਤੂੰ ਆਪਣੇ ਵਿਚਕਾਰੋਂ ਜੂਲਾ ਦੂਰ ਕਰੇਂ, ਨਾਲੇ ਉਂਗਲ ਦੀ ਸੈਨਤ ਅਤੇ ਦੁਰਬਚਨ ਨੂੰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,