Isaiah 59:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਾਪ ਕੀਤੇ ਅਤੇ ਯਹੋਵਾਹ ਦੇ ਖਿਲਾਫ਼ ਹੋ ਗਏ ਸਾਂ। ਅਸੀਂ ਉਸ ਕੋਲੋਂ ਮੋੜ ਲਿਆ ਸੀ ਅਤੇ ਉਸ ਨੂੰ ਛੱਡ ਦਿੱਤਾ ਸੀ। ਅਸੀਂ ਬਦੀ ਦੀਆਂ ਯੋਜਨਾਵਾਂ ਬਣਾਈਆਂ। ਅਸੀਂ ਉਨ੍ਹਾਂ ਗੱਲਾਂ ਦੀਆਂ ਯੋਜਨਾਵਾਂ ਬਣਾਈਆਂ ਜੋ ਪਰਮੇਸ਼ੁਰ ਦੇ ਵਿਰੁੱਧ ਨੇ। ਅਸੀਂ ਇਨ੍ਹਾਂ ਗੱਲਾਂ ਬਾਰੇ ਸੋਚਿਆ ਅਤੇ ਆਪਣੇ ਦਿਲਾਂ ਅੰਦਰ ਇਨ੍ਹਾਂ ਦੀਆਂ ਯੋਜਨਾਵਾਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਅਪਰਾਧ ਕੀਤਾ ਅਤੇ ਯਹੋਵਾਹ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਮਗਰ ਲੱਗਣੋਂ ਫਿਰ ਗਏ, ਅਸੀਂ ਜ਼ੁਲਮ ਅਰ ਆਕੀਪੁਣਾ ਬਕਿਆ, ਅਸਾਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।