Isaiah 59:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਮੇਰਾ ਵਾਅਦਾ ਹੈ ਕਿ ਮੇਰੀ ਰੂਹ ਤੇ ਮੇਰੇ ਸ਼ਬਦ ਜਿਨ੍ਹਾਂ ਨੂੰ ਮੈਂ ਤੁਹਾਡੇ ਮੂੰਹ ਵਿੱਚ ਪਾਉਂਦਾ ਹਾਂ, ਤੁਹਾਨੂੰ ਕਦੇ ਨਹੀਂ ਛੱਡ ਕੇ ਜਾਣਗੇ। ਉਹ ਤੁਹਾਡੇ ਬੱਚਿਆਂ ਅਤੇ ਤੁਹਾਡੇ ਬੱਚਿਆਂ ਦੇ ਬੱਚਿਆਂ ਸਂਗ ਰਹਿਣਗੇ। ਉਹ ਤੁਹਾਡੇ ਨਾਲ ਹੁਣ ਅਤੇ ਸਦਾ ਲਈ ਰਹਿਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਵੱਲੋਂ, ਯਹੋਵਾਹ ਆਖਦਾ ਹੈ, ਓਹਨਾਂ ਨਾਲ ਮੇਰਾ ਏਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕਾਲ ਤੀਕ ਚੱਲੇ ਨਾ ਜਾਣਗੇ, ਯਹੋਵਾਹ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।