Isaiah 59:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਪਣੇ ਪੈਰਾਂ ਦਾ ਇਸਤੇਮਾਲ ਬਦੀ ਵੱਲ ਭੱਜਣ ਲਈ ਕਰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਦੌੜਦੇ ਹਨ ਜਿਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਹੁੰਦਾ। ਉਹ ਮੰਦੀਆਂ ਸੋਚਾਂ ਸੋਚਦੇ ਹਨ। ਦਂਗਾ ਅਤੇ ਚੋਰੀ ਉਨ੍ਹਾਂ ਦਾ ਜੀਵਨ-ਢੰਗ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਪੈਰ ਬੁਰਿਆਈ ਵੱਲ ਨੱਠਦੇ ਹਨ, ਅਤੇ ਬੇਦੋਸ਼ਾ ਲਹੂ ਬਹਾਉਣ ਵਿੱਚ ਕਾਹਲੀ ਕਰਦੇ ਹਨ। ਓਹਨਾਂ ਦੇ ਖਿਆਲ ਬਦੀ ਦੇ ਖਿਆਲ ਹਨ, ਵਿਰਾਨੀ ਅਤੇ ਬਰਬਾਦੀ ਓਹਨਾਂ ਦੇ ਰਸਤਿਆਂ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ।