Isaiah 59:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਅਮਨ ਦਾ ਰਸਤਾ ਨਹੀਂ ਜਾਣਦੇ। ਉਹ ਲੋਕ ਨਿਰਪੱਖ ਨਹੀਂ ਹੁੰਦੇ। ਉਹ ਬਹੁਤ ਛਲ ਕਪਟ ਵਾਲੀ ਜ਼ਿੰਦਗੀ ਜਿਉਂਦੇ ਹਨ। ਅਤੇ ਉਹ ਲੋਕ ਜਿਹੜੇ ਉਨ੍ਹਾਂ ਦੀ ਤਰ੍ਹਾਂ ਜਿਉਂਦੇ ਹਨ ਉਨ੍ਹਾਂ ਨੂੰ ਕਦੇ ਵੀ ਆਪਣੀ ਜ਼ਿੰਦਗੀ ਵਿੱਚ ਸ਼ਾਂਤੀ ਨਹੀਂ ਮਿਲਦੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਂਤੀ ਦਾ ਰਾਹ ਓਹ ਨਹੀਂ ਜਾਣਦੇ, ਓਹਨਾਂ ਦੇ ਵਰਤਾਰੇ ਵਿੱਚ ਇਨਸਾਫ਼ ਨਹੀਂ, ਓਹਨਾਂ ਨੇ ਵਿੰਗੇ ਪਹੇ ਆਪਣੇ ਲਈ ਬਣਾਏ, ਜੋ ਉਨ੍ਹਾਂ ਵਿੱਚ ਜਾਂਦਾ ਉਹ ਸ਼ਾਂਤੀ ਨਹੀਂ ਜਾਣਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।