Isaiah 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁੱਢ ਬਚ ਰਹਿੰਦਾ ਹੈ। ਇਹੀ ਮੁੱਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਸ ਵਿੱਚ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਚੀਲ੍ਹ ਵਰਗਾ ਯਾ ਬਲੂਤ ਵਰਗਾ, ਅਤੇ ਜਦ ਓਹ ਵੱਢੇ ਜਾਣ, ਤਾਂ ਉਨ੍ਹਾਂ ਦਾ ਟੁੰਡ ਖੜਾ ਰਹਿੰਦਾ। ਪਵਿੱਤ੍ਰ ਵੰਸ ਉਹ ਦਾ ਟੁੰਡ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।