Isaiah 60:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਲਬਾਨੋਨ ਦੀਆਂ ਸਾਰੀਆਂ ਮਹਾਨ ਚੀਜ਼ਾਂ ਦਿੱਤੀਆਂ ਜਾਣਗੀਆਂ। ਲੋਕ ਤੁਹਾਡੇ ਲਈ ਚੀਲ੍ਹ ਦੇ ਰੁੱਖ, ਚਨਾਰ ਦੇ ਰੁੱਖ ਅਤੇ ਸਰੂ ਦੇ ਰੁੱਖ ਲੈ ਕੇ ਆਉਣਗੇ। ਇਹ ਰੁੱਖ, ਮੇਰੇ ਪਵਿੱਤਰ ਸਥਾਨ ਨੂੰ ਹੋਰ ਸੁੰਦਰ ਬਨਾਉਣ ਲਈ ਲੱਕੜ ਦੇ ਕੰਮ ਲਈ ਵਰਤੇ ਜਾਣਗੇ। ਇਹ ਸਥਾਨ ਮੇਰੇ ਸਿੰਘਾਸਣ ਦੇ ਸਾਹਮਣੇ ਇੱਕ ਮੇਜ਼ ਵਰਗਾ ਹੈ ਅਤੇ ਮੈਂ ਇਸ ਨੂੰ ਬਹੁਤ ਮਾਣ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ, ਸਰੂ, ਚੀਲ੍ਹ ਅਤੇ ਚਨਾਰ ਇਕੱਠੇ, ਭਈ ਓਹ ਮੇਰੇ ਪਵਿੱਤ੍ਰ ਅਸਥਾਨ ਨੂੰ ਸਜ਼ਾਉਣ, ਇਉਂ ਮੈਂ ਆਪਣੇ ਪੈਰਾਂ ਦੇ ਅਸਥਾਨ ਨੂੰ ਸ਼ਾਨਦਾਰ ਬਣਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।