Isaiah 60:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਹਮਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ ‘ਯਹੋਵਾਹ ਦਾ ਸ਼ਹਿਰ’ ‘ਇਸਰਾਏਲ ਦੇ ਪਵਿੱਤਰ ਪੁਰੱਖ ਦਾ ਸੀਯੋਨ ਬੁਲਾਉਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ ਆਉਣਗੇ, ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਓਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।