Isaiah 60:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ, ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।