Isaiah 60:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰੱਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਨਾਲੇ ਪਹਿਲਾਂ ਤਰਸ਼ੀਸ਼ ਦੇ ਜਹਾਜ਼, ਭਈ ਓਹ ਤੇਰੇ ਪੁੱਤ੍ਰਾਂ ਨੂੰ ਓਹਨਾਂ ਦੀ ਚਾਂਦੀ ਤੇ ਸੋਨੇ ਸਣੇ ਦੂਰੋਂ ਲਿਆਉਣ, ਯਹੋਵਾਹ ਤੇਰੇ ਪਰਮੇਸ਼ੁਰ ਦੇ ਨਾਮ ਲਈ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਲਈ, ਕਿਉਂ ਜੋ ਓਸ ਤੈਨੂੰ ਸਜ਼ਾਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।