Isaiah 61:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,