Isaiah 61:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਜੀ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਓਸ ਮੈਨੂੰ ਮੁਕਤੀ ਦੇ ਬਸਤ੍ਰ ਪਵਾਏ, ਓਸ ਧਰਮ ਦੇ ਚੋਗੇ ਨਾਲ ਮੈਨੂੰ ਕੱਜਿਆ, ਜਿਵੇਂ ਲਾੜਾ ਸਿਹਰੇ ਨਾਲ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪ ਨੂੰ ਸਿੰਗਾਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।