Isaiah 61:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਯਹੋਵਾਹ ਦੇ ਮਨ ਭਾਉਂਦੇ ਵਰ੍ਹੇ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,