Isaiah 61:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’
Punjabi Bible 2016 - ਪਵਿੱਤਰ ਬਾਈਬਲ O.V.
ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ, - ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜ਼ਾਵਟ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।