Isaiah 61:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੀਤ ਵਿੱਚ ਹੋਰਨਾਂ ਲੋਕਾਂ ਨੇ ਤੁਹਾਨੂੰ ਸ਼ਰਮਸਾਰ ਕੀਤਾ ਸੀ ਅਤੇ ਤੁਹਾਨੂੰ ਬੁਰਾ ਭਲਾ ਆਖਿਆ ਸੀ। ਤੁਹਾਨੂੰ ਹੋਰਨਾਂ ਸਾਰਿਆਂ ਨਾਲੋਂ ਵੱਧੇਰੇ ਸ਼ਰਮਿੰਦਾ ਕੀਤਾ ਗਿਆ ਸੀ। ਇਸ ਲਈ ਤੁਹਾਨੂੰ ਆਪਣੇ ਦੇਸ਼ ਵਿੱਚ ਹੋਰਨਾਂ ਲੋਕਾਂ ਨਾਲੋਂ ਦੋ ਗੁਣਾ ਵੱਧੇਰੇ ਪ੍ਰਾਪਤ ਹੋਵੇਗਾ। ਤੁਹਾਨੂੰ ਉਹ ਖੁਸ਼ੀ ਮਿਲੇਗੀ ਜਿਹੜੀ ਸਦਾ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀ ਲਾਜ ਦੇ ਥਾਂ, ਦੁਗਣਾ, ਬੇਪਤੀ ਦੇ ਥਾਂ ਓਹ ਆਪਣੇ ਹਿੱਸੇ ਵਿੱਚ ਮੌਜ ਮਾਨਣਗੇ, ਏਸ ਲਈ ਓਹ ਆਪਣੇ ਦੇਸ ਵਿੱਚ ਦੁਗਣੇ ਉੱਤੇ ਕਬਜ਼ਾ ਕਰਨਗੇ, ਓਹਨਾਂ ਨੂੰ ਸਦੀਪਕ ਅਨੰਦ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।