Isaiah 62:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: “ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੀਕ ਏਹ ਸੁਣਾਇਆ ਭਈ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਲਗਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।