Isaiah 62:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ। ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ। ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਫੇਰ \ਛੁੱਟੜ\ ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ \ਖਰਾਬਾ\ ਅਖਵਾਏਗੀ, ਪਰ ਤੂੰ ਏਹ ਸਦਾਏਂਗੀ, \ਮੇਰੀ ਭਾਉਣੀ ਉਹ ਦੇ ਵਿੱਚ ਹੈ\, ਅਤੇ ਤੇਰੀ ਧਰਤੀ, \ਸੁਹਾਗਣ \, ਯਹੋਵਾਹ ਦੀ ਭਾਉਣੀ ਜੋ ਤੇਰੇ ਵਿੱਚ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।