Isaiah 62:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸੌਂਹ ਖਾਧੀ, ਭਈ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮੈਂ ਨਾ ਪੀਣਗੇ, ਜਿਹ ਦੇ ਲਈ ਤੈਂ ਮਿਹਨਤ ਕੀਤੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,