Isaiah 63:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੌਣ ਹੈ ਜੋ ਅਦੋਮ ਤੋਂ, ਲਾਲ ਬਸਤਰ ਪਾ ਕੇ ਬਾਸਰਾਹ ਤੋਂ ਲਗਾ ਆਉਂਦਾ ਹੈ? ਜੋ ਆਪਣੇ ਲਿਬਾਸ ਵਿੱਚ ਸ਼ਾਨਦਾਰ ਹੈ, ਅਤੇ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਹੈ? ਮੈਂ ਹਾਂ ਜੋ ਧਰਮ ਨਾਲ ਬੋਲਦਾ, ਜੋ ਬਚਾਉਣ ਲਈ ਸਮਰਥੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।