Isaiah 63:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦੀ ਪਰਜਾ ਨੇ ਮੂਸਾ ਦੇ ਪਰਾਚੀਨ ਦਿਨਾਂ ਨੂੰ ਚੇਤੇ ਕੀਤਾ, - ਉਹ ਕਿੱਥੇ ਹੈ ਜੋ ਓਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਦੇ ਪਾਲੀ ਨੂੰ ਵੀ? ਉਹ ਕਿੱਥੇ ਹੈ ਜਿਹ ਨੇ ਆਪਣਾ ਪਵਿੱਤਰ ਆਤਮਾ ਓਹਨਾਂ ਦੇ ਅੰਦਰ ਪਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?