Isaiah 63:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਦਾ ਸੱਜਾ ਹੱਥ ਫ਼ੜਕੇ ਅਗਵਾਈ ਕੀਤੀ। ਯਹੋਵਾਹ ਨੇ ਮੂਸਾ ਦੀ ਅਗਵਾਈ ਲਈ ਆਪਣੀ ਅਦਭੁਤ ਸ਼ਕਤੀ ਦਾ ਇਸਤੇਮਾਲ ਕੀਤਾ। ਯਹੋਵਾਹ ਨੇ ਪਾਣੀ ਨੂੰ ਵੰਡ ਦਿੱਤਾ ਤਾਂ ਜੋ ਲੋਕ ਸਮੁੰਦਰ ਵਿੱਚੋਂ ਲੰਘ ਸੱਕਣ। ਯਹੋਵਾਹ ਨੇ ਇਹ ਮਹਾਨ ਗੱਲਾਂ ਕਰਕੇ ਆਪਣਾ ਨਾਮ ਮਸ਼ਹੂਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਤੇ ਚਲਾਇਆ? ਜਿਹ ਨੇ ਓਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਭਈ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?