Isaiah 63:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖੇਤਾਂ ਵਿੱਚੋਂ ਲੰਘਦਿਆਂ ਹੋਇਆਂ ਕੋਈ ਪਸ਼ੂ ਨਹੀਂ ਡਿੱਗਦਾ। ਇਸੇ ਤਰ੍ਹਾਂ ਹੀ, ਲੋਕ ਸਮੁੰਦਰ ਵਿੱਚੋਂ ਲੰਘਣ ਸਮੇਂ ਨਹੀਂ ਡਿੱਗੇ। ਯਹੋਵਾਹ ਦੇ ਆਤਮੇ ਨੇ, ਲੋਕਾਂ ਦੀ ਅਰਾਮ ਕਰਨ ਵਾਲੀ ਥਾਂ ਵੱਲ ਅਗਵਾਈ ਕੀਤੀ। ਲੋਕ ਸਾਰਾ ਸਮਾਂ ਸੁਰੱਖਿਅਤ ਰਹੇ। ਯਹੋਵਾਹ ਜੀ, ਇਹੀ ਢੰਗ ਸੀ ਜਿਸ ਨਾਲ ਤੁਸੀਂ ਆਪਣੇ ਲੋਕਾਂ ਦੀ ਅਗਵਾਈ ਕੀਤੀ। ਤੁਸੀਂ ਲੋਕਾਂ ਦੀ ਅਗਵਾਈ ਕੀਤੀ ਅਤੇ ਤੁਸੀਂ ਆਪਣੇ-ਆਪ ਨੂੰ ਅਦਭੁਤ ਬਣਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਡੰਗਰ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਓਹਨਾਂ ਨੂੰ ਅਰਾਮ ਦਿੱਤਾ। ਤੈਂ ਇਉਂ ਆਪਣੀ ਪਰਜਾ ਦੀ ਅਗਵਾਈ ਕੀਤੀ, ਭਈ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪਸ਼ੂ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਉਹਨਾਂ ਨੂੰ ਅਰਾਮ ਦਿੱਤਾ। ਤੂੰ ਇਸੇ ਤਰ੍ਹਾਂ ਆਪਣੀ ਪਰਜਾ ਦੀ ਅਗਵਾਈ ਕੀਤੀ, ਤਾਂ ਜੋ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।