Isaiah 63:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਆਪਣੇ ਉੱਚੇ ਅਕਾਸ਼ਾਂ ਤੋਂ ਹੇਠਾਂ ਵੱਲ ਦੇਖੋ। ਦੇਖੋ ਕਿ ਹੁਣ ਕਿਹੜੀਆਂ ਗੱਲਾਂ ਵਾਪਰ ਰਹੀਆਂ ਨੇ! ਅਕਾਸ਼ ਵਿੱਚਲੇ ਆਪਣੇ ਮਹਾਨ ਅਤੇ ਪਵਿੱਤਰ ਘਰ ਵਿੱਚੋਂ, ਸਾਡੇ ਵੱਲ ਦੇਖੋ। ਸਾਡੇ ਲਈ ਤੁਹਾਡਾ ਗੂਹੜਾ ਪਿਆਰ ਕਿੱਥੋ ਹੈ? ਤੁਹਾਡੇ ਤਾਕਤਵਰ ਕੰਮ ਕਿੱਥੋ ਨੇ ਜਿਹੜੇ ਤੁਹਾਡੇ ਧੁਰ ਅੰਦਰੋਂ ਆਉਂਦੇ ਨੇ? ਮੇਰੇ ਲਈ ਤੁਹਾਡੀ ਦਇਆ ਕਿੱਥੋ ਹੈ? ਤੁਸੀਂ ਆਪਣੇ ਮਿਹਰ ਭਰੇ ਪਿਆਰ ਨੂੰ ਮੇਰੇ ਕੋਲੋਂ ਕਿੱਥੋ ਛੁਪਾ ਰਹੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਸੁਰਗੋਂ ਤੱਕ ਅਤੇ ਵੇਖ, ਆਪਣੇ ਪਵਿੱਤ੍ਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਦਿਲੀ ਚਾਹ ਅਤੇ ਤੇਰਾ ਰਹਮ ਜੋ ਮੇਰੇ ਲਈ ਸੀ ਰੁਕ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।