Isaiah 63:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਜਵਾਬ ਦਿੰਦਾ ਹੈ, “ਮੈਂ ਇੱਕਲਾ ਹੀ ਵਾਈਨਪ੍ਰੈਸ ਅੰਦਰ ਤੁਰਿਆ ਹਾਂ। ਕਿਸੇ ਨੇ ਮੇਰੀ ਸਹਾਇਤਾ ਨਹੀਂ ਕੀਤੀ। ਮੈਂ ਨਰਾਜ਼ ਸਾਂ ਅਤੇ ਅੰਗੂਰਾਂ ਉੱਤੇ ਤੁਰਦਾ ਰਿਹਾ। ਦੁਸ਼ਮਣਾਂ ਦਾ ਲਹੂ ਮੇਰੇ ਕੱਪੜਿਆਂ ਉੱਤੇ ਡੁਲ੍ਹਿਆ। ਇਸ ਲਈ ਮੇਰੇ ਕੱਪੜੇ ਗੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਕੱਲੇ ਦਾਖ ਦੇ ਚੁਬੱਚੇ ਵਿੱਚ ਲਤਾੜਿਆ, ਅਤੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਓਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਓਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਓਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!