Isaiah 63:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਦੀ ਦਯਾ ਦਾ ਵਰਨਣ ਕਰਾਂਗਾ, ਯਹੋਵਾਹ ਦੀ ਉਸਤਤ ਦਾ ਵੀ, ਉਸ ਸਾਰੇ ਦੇ ਅਨੁਸਾਰ ਜੋ ਯਹੋਵਾਹ ਨੇ ਸਾਨੂੰ ਬਖ਼ਸ਼ਿਆ, ਨਾਲੇ ਇਸਰਾਏਲ ਦੇ ਘਰਾਣੇ ਲਈ ਉਹ ਵੱਡੀ ਭਲਿਆਈ, ਜਿਹ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਓਹਨਾਂ ਨੂੰ ਬਖ਼ਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।