Isaiah 63:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਸਭ ਦੁਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੀ ਹਜ਼ੂਰੀ ਦੇ ਦੂਤ ਨੇ ਓਹਨਾਂ ਨੂੰ ਬਚਾਇਆ, ਓਸ ਆਪਣੇ ਪ੍ਰੇਮ ਵਿੱਚ ਅਤੇ ਆਪਣੇ ਤਰਸ ਵਿੱਚ ਓਹਨਾਂ ਨੂੰ ਛੁਡਾਇਆ, ਉਹ ਓਹਨਾਂ ਨੂੰ ਸਾਰੇ ਪਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।