Isaiah 65:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਡੇ ਭਵਿੱਖ ਦਾ ਨਿਆਂ ਕਰਦਾ ਹਾਂ। ਅਤੇ ਮੈਂ ਨਿਆਂ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸੱਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਆਂ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਲਵਾਰ ਨਾਲ ਤੁਹਾਡੀ ਪਰਾਲਭਦ ਬਣਾਵਾਂਗਾ, ਤੁਸੀਂ ਸੱਭੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸਾਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸਾਂ ਸੁਣੀ ਨਾ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਤੁਸਾਂ ਚੁਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।