Isaiah 65:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਜ਼ਮੀਨ ਪਾਸੋਂ ਅਸੀਸਾਂ ਮੰਗਦੇ ਹਨ, ਉਹ ਵਫ਼ਾਦਾਰ ਪਰਮੇਸ਼ੁਰ ਕੋਲੋਂ ਅਸੀਸਾਂ ਮੰਗਣਗੇ। ਜਿਹੜੇ ਲੋਕੀ ਹੁਣ ਧਰਤੀ ਦੀ ਸ਼ਕਤੀ ਦੀਆਂ ਸੌਹਾਂ ਖਾਂਦੇ ਹਨ ਉਹ ਵਫ਼ਾਦਾਰ ਪਰਮੇਸ਼ੁਰ ਦੀਆਂ ਸੌਹਾਂ ਖਾਣਗੇ। ਕਿਉਂਕਿ ਅਤੀਤ ਦੀਆਂ ਸਾਰੀਆਂ ਮੁਸੀਬਤਾਂ ਭੁੱਲ ਜਾਣਗੀਆਂ। ਮੇਰੇ ਲੋਕ ਫ਼ੇਰ ਕਦੇ ਵੀ ਉਨ੍ਹਾਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸੌਂਹ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸੌਂਹ ਖਾਵੇਗਾ, ਕਿਉਂ ਜੋ ਪਹਿਲੇ ਦੁਖ ਭੁਲਾਏ ਗਏ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ।