Isaiah 65:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਹਿਰ ਵਿੱਚ ਅਜਿਹਾ ਕੋਈ ਵੀ ਬੱਚਾ ਨਹੀਂ ਹੋਵੇਗਾ, ਜਿਹੜਾ ਜੰਮਦਾ ਅਤੇ ਸਿਰਫ਼ ਕੁਝ ਦਿਨਾਂ ਲਈ ਰਹਿੰਦਾ। ਉਸ ਸ਼ਹਿਰ ਦਾ ਕੋਈ ਵੀ ਬੰਦਾ ਛੋਟੀ ਉਮਰ ਵਿੱਚ ਨਹੀਂ ਮਰੇਗਾ। ਹਰ ਬੱਚਾ ਲੰਮੀ ਉਮਰ ਤੱਕ ਜੀਵੇਗਾ, ਅਤੇ ਹਰ ਬੁਢ੍ਢਾ ਲੰਮੇ ਸਮੇਂ ਤੱਕ ਜੀਵੇਗਾ। ਉਹ ਬੰਦਾ ਜਿਹੜਾ 100 ਵਰ੍ਹਿਆਂ ਤੱਕ ਜਿਉਂਦਾ, ਜਵਾਨ ਸੱਦਿਆ ਜਾਵੇਗਾ। ਅਤੇ ਲੋਕ ਸੋਚਣਗੇ ਕਿ ਜਿਹੜਾ ਬੰਦਾ 100 ਵਰ੍ਹਿਆਂ ਤੀਕ ਨਹੀਂ ਜਿਉਂਦਾ, ਉਹ ਸਰਾਪਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਫੇਰ ਕੋਈ ਥੋੜੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬੁੱਢਾ ਜਿਹ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂ ਜੋ ਬੱਚਾ ਸੌ ਵਰਹੇ ਦੀ ਉਮਰ ਵਿੱਚ ਮਰੇਗਾ, ਅਤੇ ਸੌ ਵਰਹੇ ਦਾ ਪਾਪੀ ਸਰਾਪੀ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।