Isaiah 65:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ। ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸ ਦੇ ਫ਼ਲ ਹੋਰ ਕੋਈ ਖਾਵੇ। ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ। ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਾ ਬਣਾਉਣਗੇ ਭਈ ਦੂਜਾ ਵੱਸੇ, ਓਹ ਨਾ ਲਾਉਣਗੇ ਭਈ ਦੂਜਾ ਖਾਵੇ, ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦਾ ਕੰਮ ਢੇਰ ਚਿਰ ਭੋਗਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।