Isaiah 65:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਘਿਆੜ ਅਤੇ ਲੇਲਾ ਇਕੱਠੇ ਭੋਜਨ ਕਰਨਗੇ। ਸ਼ੇਰ ਬਲਦ ਦੇ ਸੰਗ ਘਾਹ-ਫ਼ੂਸ ਖਾਵੇਗਾ। ਪਰ ਸੱਪ ਧੂੜ ਖਾਵੇਗਾ। ਮੇਰੇ ਪਵਿੱਤਰ ਪਰਬਤ ਉੱਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ ਜਾਂ ਤਬਾਹ ਨਹੀਂ ਕਰਨਗੇ।” ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।