Isaiah 65:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਅਤੇ ਤੁਹਾਡੇ ਪੁਰਖਿਆਂ ਦੇ ਪਾਪ ਇੱਕੋ ਜਿਹੇ ਹਨ।” ਯਹੋਵਾਹ ਨੇ ਇਹ ਆਖਿਆ, “ਤੁਹਾਡੇ ਪੁਰਖਿਆਂ ਨੇ ਉਦੋਂ ਪਾਪ ਕੀਤਾ ਜਦੋਂ ਉਨ੍ਹਾਂ ਨੇ ਪਰਬਤ ਵਿੱਚ ਧੂਫ਼ਾਂ ਧੁਖਾਈਆਂ। ਉਨ੍ਹਾਂ ਨੇ ਉਨ੍ਹਾਂ ਪਹਾੜੀਆਂ ਉੱਤੇ ਮੈਨੂੰ ਅਪਮਾਨਿਤ ਕੀਤਾ ਅਤੇ ਮੈਂ ਉਨ੍ਹਾਂ ਨੂੰ ਪਹਿਲਾਂ ਸਜ਼ਾ ਦਿੱਤੀ। ਜਿਸਦੇ ਉਹ ਅਧਿਕਾਰੀ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਬਦੀਆਂ ਦੀ ਵੀ, ਯਹੋਵਾਹ ਆਖਦਾ ਹੈ, ਅਤੇ ਤੁਹਾਡਿਆਂ ਪਿਉ ਦਾਦਿਆਂ ਦੀਆਂ ਬਦੀਆਂ ਦਾ ਵੀ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੈਨੂੰ ਕੁਫਰ ਬਕਿਆ, ਤਦ ਮੈਂ ਓਹਨਾਂ ਦਾ ਪਹਿਲਾ ਕਰਮ ਓਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ।