Isaiah 65:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਜਦੋਂ ਅੰਗੂਰਾਂ ਵਿੱਚ ਨਵੀਂ ਸ਼ਰਾਬ ਹੁੰਦੀ ਹੈ, ਲੋਕ ਨਚੋੜ ਕੇ ਸ਼ਰਾਬ ਕੱਢ ਲੈਂਦੇ ਹਨ। ਪਰ ਉਹ ਅੰਗੂਰਾਂ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕਰਦੇ। ਉਹ ਅਜਿਹਾ ਕਰਦੇ ਹਨ ਕਿਉਂਕਿ ਅੰਗੂਰਾਂ ਨੂੰ ਫ਼ੇਰ ਵੀ ਇਸਤੇਮਾਲ ਕੀਤਾ ਜਾ ਸੱਕਦਾ ਹੈ। ਇਹੀ ਗੱਲ ਮੈਂ ਆਪਣੇ ਸੇਵਕਾਂ ਨਾਲ ਕਰਾਂਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਜਿਵੇਂ ਨਵੀਂ ਮੈ ਗੁੱਛੇ ਵਿੱਚ ਪਾਈ ਜਾਂਦੀ ਹੈ, ਅਤੇ ਕੋਈ ਆਖੇ, ਇਹ ਦਾ ਨਾਸ ਨਾ ਕਰ, ਉਹ ਦੇ ਵਿੱਚ ਬਰਕਤ ਜੋ ਹੈ, ਤਿਵੇਂ ਮੈਂ ਆਪਣੇ ਦਾਸਾਂ ਦੀ ਖਾਤਰ ਵਰਤਾਂਗਾ, ਭਈ ਮੈਂ ਸਭਨਾਂ ਦਾ ਨਾਸ ਨਾ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।