Isaiah 66:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ। ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਇਉਂ ਆਖਦਾ ਹੈ, ਵੇਖੋ, ਮੈਂ ਭਾਗਵਾਨੀ ਦਰਿਆ ਵਾਂਙੁ, ਅਤੇ ਕੌਮਾਂ ਦਾ ਮਾਲ ਧਨ ਨਦੀ ਦੇ ਹੜ੍ਹ ਵਾਂਙੁ ਉਸ ਤੀਕ ਪੁਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।