Isaiah 66:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਙੁ ਵਧਣਗੀਆਂ, ਅਤੇ ਮਲੂਮ ਹੋ ਜਾਵੇਗਾ ਭਈ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਗਜ਼ਬ ਆਪਣੇ ਵੈਰੀਆਂ ਉੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ।