Isaiah 66:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੁਹਾਡੇ ਸਾਰੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਉਠਾਂ ਉੱਤੇ, ਮੇਰੇ ਪਵਿੱਤ੍ਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਆਖਦਾ ਹੈ, ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।