Isaiah 66:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜੋ ਮੇਰੇ ਅਪਰਾਧੀ ਹੋਏ, ਕਿਉਂ ਜੋ ਨਾ ਉਨ੍ਹਾਂ ਦਾ ਕੀੜਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਓਹ ਸਾਰੇ ਬਸ਼ਰਾਂ ਲਈ ਸੂਗ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।