Isaiah 66:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਬਲਦ ਦਾ ਵੱਢਣ ਵਾਲਾ ਮਨੁੱਖ ਦੇ ਮਾਰਨ ਵਾਲੇ ਜਿਹਾ ਹੈ, ਲੇਲੇ ਦਾ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦੇ ਲਹੂ ਦੇ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਠਾਕਰ ਨੂੰ ਅਸ਼ੀਰਵਾਦ ਦੇਣ ਵਾਲੇ ਜਿਹਾ ਹੈ, ਹਾਂ, ਏਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਏਹਨਾਂ ਦਾ ਜੀ ਏਹਨਾਂ ਦੇ ਗਿਲਾਨ ਕੰਮਾਂ ਵਿੱਚ ਪਰਸੰਨ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।