Isaiah 66:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਏਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਏਹਨਾਂ ਦੇ ਭੈ ਏਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਸੁਣੀ ਨਾ, ਏਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਏਹਨਾਂ ਨੇ ਚੁਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।