Isaiah 66:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, “ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਸੁਣੋ, ਤੁਸੀਂ ਜੋ ਉਹ ਦੇ ਬਚਨ ਤੋਂ ਕੰਬ ਜਾਂਦੇ ਹੋ! ਤੁਹਾਡੇ ਭਰਾ ਜੋ ਤੁਹਾਥੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਭਈ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਓਹੋ ਹੀ ਸ਼ਰਮਿੰਦੇ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।