Isaiah 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਯਹੂਦਾਹ ਨੂੰ ਸਜ਼ਾ ਦੇਣ ਲਈ ਅੱਸ਼ੂਰ ਦੀ ਵਰਤੋਂ ਕਰੇਗਾ। ਅੱਸ਼ੂਰ ਕਿਰਾਏ ਤੇ ਲਿਆ ਜਾਵੇਗਾ ਤਿੱਖੇ ਉਸਤਰੇ ਵਾਂਗ ਵਰਤਿਆ ਜਾਵੇਗਾ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਸਿਰ ਅਤੇ ਲੱਤਾਂ ਤੋਂ ਵਾਲ ਮੁਂਨ ਰਿਹਾ ਹੋਵੇ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਦਾਢ਼ੀ ਮੁਂਨ ਰਿਹਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਪ੍ਰਭੁ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ ਸਿਰ ਅਤੇ ਪੈਰਾਂ ਦੇ ਵਾਲ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਸਾਫ਼ ਕਰ ਸੁੱਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।