Isaiah 8:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਆਖਦੇ ਹਨ, “ਜੋਤਸ਼ੀਆਂ ਅਤੇ ਬੁੱਧੀਮਾਨਾਂ ਨੂੰ ਪੁੱਛੋ ਕਿ ਕੀ ਕਰਨਾ ਹੈ।” (ਇਹ ਭਵਿੱਖ ਦੱਸਣ ਵਾਲੇ ਅਤੇ ਬੁੱਧੀਮਾਨ ਪੰਛੀਆਂ ਦੀਆਂ ਆਵਾਜ਼ਾਂ ਵਾਂਗ ਫ਼ੁਸਫ਼ੁਸਾਉਂਦੇ ਹਨ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਗੁੱਝੀਆਂ ਗੱਲਾਂ ਦਾ ਗਿਆਨ ਰੱਖਦੇ ਹਨ।) ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ “ਲੋਕਾਂ ਨੂੰ ਸਹਾਇਤਾ ਲਈ ਆਪਣੇ ਪਰਮੇਸ਼ੁਰ ਨੂੰ ਆਵਾਜ਼ ਦੇਣੀ ਚਾਹੀਦੀ ਹੈ। ਉਹ ਜੋਤਸ਼ੀ ਅਤੇ ਬੁੱਧੀਮਾਨ ਮੁਰਦਿਆਂ ਨੂੰ ਪੁੱਛਦੇ ਹਨ ਕਿ ਕੀ ਕਰਨਾ ਹੈ। ਜਿਉਂਦੇ ਬੰਦੇ ਭਲਾ ਮੁਰਦਿਆਂ ਕੋਲੋਂ ਕੋਈ ਚੀਜ਼ ਕਿਉਂ ਮੰਗਣ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਤੁਹਾਨੂੰ ਆਖਣ ਭਈ ਭੂਤ ਮਿੱਤ੍ਰਾਂ ਨੂੰ ਅਤੇ ਦਿਓ-ਯਾਰਾਂ ਨੂੰ ਜਿਹੜੇ ਸੂਰ ਸੂਰ ਤੇ ਬੁੜ ਬੁੜ ਕਰਦੇ ਹਨ ਪੁੱਛੋ, - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛੀਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?