Isaiah 8:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
Punjabi Bible 2016 - ਪਵਿੱਤਰ ਬਾਈਬਲ O.V.
ਬਿਵਸਥਾ ਤੇ ਸਾਖੀ ਨੂੰ! ਜੇ ਓਹ ਏਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ ਮੁੱਚ ਉਨ੍ਹਾਂ ਲਈ ਪਹੂ ਨਾ ਫਟੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।